ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਫਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ 21 ਯੋਧਿਆਂ ਨੂੰ ਪ੍ਰਣਾਮ ਕੀਤਾ ਜਿਨ੍ਹਾਂ ਨੇ ਇਸ ਲੜਾਈ ‘ਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਸੀਐੱਮ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਸਾਰਾਗੜ੍ਹੀ ਸ਼ਹੀਦੀ ਦਿਹਾੜੇ ‘ਤੇ ਪੋਸਟ ਸਾਂਝੀ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਲਿਖਿਆ
“ਦੇਸ਼ ਦੀ ਪੱਛਮੀ ਸਰਹੱਦ ਦੀ ਉਹ ਚੌਂਕੀ
ਚੌਂਕੀ ਸਾਰਾਗੜ੍ਹੀ ਕਹਾਵੇ..
ਉਹ ਲੜਦੇ ਦਸ ਹਜ਼ਾਰ ਨਾਲ
ਉਹਨਾਂ ਇੱਕੀਆਂ ਨੂੰ ਕੌਣ ਭੁਲਾਵੇ..”
ਸਾਰਾਗੜ੍ਹੀ ਦੀ ਜੰਗ..ਅਣਖ ਦੀ ਜੰਗ ਹੋ ਨਿਬੜੀ…ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ 36ਵੀਂ ਸਿੱਖ ਰੈਜੀਮੈਂਟ ਦੇ 21 ਯੋਧਿਆਂ ਨੂੰ ਸਾਰਾਗੜ੍ਹੀ ਦਿਵਸ ਮੌਕੇ ਦਿਲੋਂ ਸਲਾਮ ਕਰਦਾ ਹਾਂ..
ਭਗਵੰਤ ਮਾਨ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਵੀ ਨੀਂਹ ਪੱਥਰ ਰੱਖਿਆ ਗਿਆ।