ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਇਹ ਇਹ ਫੈਸਲਾ ਲਿਆ ਗਿਆ ਹੈ।
ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।