ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੰਜਾਬ ਪੁਲਿਸ ਨੇ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆ ਗ੍ਰਿਫ਼ਤਾਰ ਕੀਤਾ ਹੈ। ਪਿਤਾ ਦੀ ਗ੍ਰਿਫ਼ਤਾਰੀ ‘ਤੇ ਗੋਲਡੀ ਕੰਬੋਜ ਨੇ ਕਿਹਾ ਕਿ ਮੈਂ ਆਪਣੇ ਪਿਤਾ ਨਾਲ ਨਹੀਂ ਰਹਿੰਦਾ।
ਜ਼ਿਕਰਯੋਗ ਹੈ ਕਿ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਆਪਣੇ ਪਿਤਾ ਨਾਲ ਤੋੜ ਵਿਛੋੜਾ ਕੀਤਾ ਹੋਇਆ ਹੈ ਅਤੇ ਇਸ ਬਾਬਤ ਅਖ਼ਬਾਰਾਂ ਵਿਚ ਕਾਨੂੰਨੀ ਨੋਟਿਸ ਵੀ ਕਾਫ਼ੀ ਦੇਰ ਪਹਿਲਾਂ ਕਢਵਾਏ ਹੋਏ ਹਨ। ਮਾਮਲਾ ਇਹ ਸੀ ਕਿ ਇਕ ਔਰਤ ਨੇ ਸੁਨੀਲ ‘ਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਸੀ। ਸੁਰਿੰਦਰ ਨੇ ਇਸੇ ਕੇਸ ਦਾ ਰਾਜ਼ੀਨਾਮਾ ਕਰਵਾਉਣ ਲਈ ਪੈਸੇ ਮੰਗੇ ਸਨ। ਇਸ ਤੋਂ ਬਾਅਦ ਪੀੜਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਅਤੇ ਪੁਲਸ ਨੇ ਸੁਰਿੰਦਰ ਕੰਬੋਜ ਨੂੰ ਗ੍ਰਿਫਤਾਰ ਕਰ ਲਿਆ।