ਪੰਜਾਬ ਦੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ, 1 ਮਈ (ਸ਼ੁੱਕਰਵਾਰ) ਨੂੰ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਗੱਲ ਧਿਆਨ ਵਿੱਚ ਰੱਖਣ ਵਾਲੀ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ, ਜਿਸ ਕਾਰਨ ਸਰਕਾਰੀ ਕੰਮ ਬੰਦ ਰਹਿਣਗੇ। ਇਸ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।




