ਪੰਜਾਬ ਸਰਕਾਰ ਨੇ ਸੂਬੇ ਵਿੱਚ ਇੱਕ ਹੋਰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਧਿਆਨ ਦੇਣ ਯੋਗ ਹੈ ਕਿ 20 ਅਗਸਤ ਦੀ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੀਆਂ ਛੁੱਟੀਆਂ ਦੇ ਕੈਲੰਡਰ ਵਿੱਚ ਸ਼ਾਮਲ ਨਹੀਂ ਸੀ।