ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਦੀ ਹੈ। ਕੇਲਾ ਐਨਰਜੀ ਬੂਸਟਰ ਦਾ ਕੰਮ ਕਰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਹਰਾ ਕੇਲਾ ਭਾਵ ਕੱਚਾ ਕੇਲਾ ਵੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਕੱਚੇ ਕੇਲੇ ਵਿੱਚ ਫਾਈਬਰ, ਕਾਪਰ, ਵਿਟਾਮਿਨ ਸੀ, ਵਿਟਾਮਿਨ ਬੀ6, ਮੈਗਨੀਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਆਓ ਅੱਜ ਤੁਹਾਨੂੰ ਕੱਚਾ ਕੇਲਾ ਖਾਣ ਦੇ ਫਾਇਦੇ ਦੱਸਦੇ ਹਾਂ।
ਹੈਲਥਲਾਈਨ ‘ਚ ਛਪੀ ਇਕ ਖਬਰ ਮੁਤਾਬਕ ਕੱਚੇ ਕੇਲੇ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਵਿੱਚ ਫਾਈਬਰ ਪਾਇਆ ਜਾਂਦਾ ਹੈ ਜੋ ਪਾਚਨ ਲਈ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਪੇਟ ਚੰਗੀ ਤਰ੍ਹਾਂ ਸਾਫ ਹੁੰਦਾ ਹੈ। ਹਾਲਾਂਕਿ ਇਸ ਦੇ ਜ਼ਿਆਦਾ ਸੇਵਨ ਨਾਲ ਬਲੋਟਿੰਗ ਦੀ ਸਮੱਸਿਆ ਹੋ ਜਾਂਦੀ ਹੈ।
ਕੱਚੇ ਕੇਲੇ ਦਾ ਸੇਵਨ ਬਲੱਡ ਸ਼ੂਗਰ ਲਈ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਖੂਨ ਨਿਯੰਤਰਿਤ ਹੁੰਦਾ ਹੈ। ਕੱਚੇ ਕੇਲੇ ਦਾ ਗਲਾਈਸੈਮਿਕ ਇੰਡੈਕਸ ਵੀ ਘੱਟ ਹੁੰਦਾ ਹੈ। ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ। ਕੱਚੇ ਕੇਲੇ ‘ਚ ਪੋਟਾਸ਼ੀਅਮ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦਗਾਰ ਹੈ।
ਇਹ ਦਿਲ ਦੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਵੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਕੱਚੇ ਕੇਲੇ ਦਾ ਸੇਵਨ ਕਰਨਾ ਚਾਹੀਦਾ ਹੈ। ਹਰੇ ਕੇਲੇ ਵਿੱਚ ਜ਼ਰੂਰੀ ਸੂਖਮ ਪੌਸ਼ਟਿਕ ਤੱਤ ਅਤੇ ਖਣਿਜ ਮੌਜੂਦ ਹੁੰਦੇ ਹਨ। ਇਹ ਚਰਬੀ ਨੂੰ ਊਰਜਾ ਵਿੱਚ ਬਦਲਣ ਵਿੱਚ ਮਦਦਗਾਰ ਹੈ। ਇਸ ਨਾਲ ਸਰੀਰ ਦਾ ਮੇਟਾਬੋਲਿਜ਼ਮ ਵਧਦਾ ਹੈ। ਇਹ ਸਾਡੇ ਵਾਲਾਂ ਅਤੇ ਚਮੜੀ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।