ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਉਰਫ਼ ਜੱਸੀ ਦੀ ਮੌਤ ਹੋ ਗਈ ਹੈ। ਮੁਲਜ਼ਮ ਜਸਵੀਰ ਸਿੰਘ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਬੰਦ ਸੀ, ਜਿਸ ਨੂੰ 29 ਅਪ੍ਰੈਲ ਨੂੰ ਰੂਪਨਗਰ ਤੋਂ ਮਾਨਸਾ ਲਿਆਂਦਾ ਗਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।
ਪੁਲਿਸ ਸੂਤਰਾਂ ਨੇ ਇਹ ਖੁਲਾਸਾ ਕੀਤਾ ਹੈ ਕਿ ਜੇਲ੍ਹ ਵਿਭਾਗ ਵੱਲੋਂ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ। ਹੁਣ ਹਸਪਤਾਲ ਦੇ ਅਨੁਸਾਰ ਉਸ ਦੀ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।