ਸ਼ਹਿਰ ਭਰ ਵਿੱਚ ਚੱਲ ਰਹੀ ਮੈਗਾ ਸਫਾਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਅਰਬਨ ਅਸਟੇਟ, ਜਮਾਲਪੁਰ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼ ਰੱਖਣ ਲਈ ਸਫਾਈ ਕਰਮਚਾਰੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਨਿਵਾਸੀਆਂ ਤੋਂ ਫੀਡਬੈਕ ਵੀ ਲਿਆ।