Tuesday, June 17, 2025
spot_img

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ, ਪੜ੍ਹੋ ਗਰਮੀ ਤੋਂ ਬਾਅਦ ਬਾਰਿਸ਼ ਦੀ ਭਵਿੱਖਬਾਣੀ

Must read

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 20 ਜੂਨ ਤੱਕ, ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

India Meteorological Department (IMD) ਨੇ 17 ਅਤੇ 18 ਜੂਨ ਨੂੰ ਦੇਸ਼ ਭਰ ਵਿੱਚ ਭਾਰੀ ਬਾਰਿਸ਼ ਲਈ ਰੈੱਡ, ਆਰੇਂਜ਼ ਅਤੇ ਯੈਲੋ ਅਲਰਟ ਜਾਰੀ ਕੀਤੇ ਹਨ। ਅਸਾਮ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਪੁਡੂਚੇਰੀ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮਾਨਸੂਨ ਨੇ ਆਪਣੀ ਰਫ਼ਤਾਰ ਤੇਜ਼ ਕਰ ਲਈ ਹੈ ਅਤੇ ਅਗਲੇ ਦਸ ਦਿਨਾਂ ਵਿੱਚ ਪੱਛਮੀ ਤੱਟ, ਮੱਧ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਵੇਗੀ। ਅਗਲੇ 4-5 ਦਿਨਾਂ ਦੌਰਾਨ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 2-4 ਡਿਗਰੀ ਸੈਲਸੀਅਸ ਘਟਣ ਦੀ ਸੰਭਾਵਨਾ ਹੈ

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article