ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਧਰਮਿੰਦਰ ਦੇ ਪਰਿਵਾਰ ਵੱਲੋਂ ਇਸਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ।

ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, “ਜੋ ਹੋ ਰਿਹਾ ਹੈ ਉਹ ਮੁਆਫ਼ ਕਰਨ ਯੋਗ ਨਹੀਂ ਹੈ! ਜ਼ਿੰਮੇਵਾਰ ਚੈਨਲ ਇੱਕ ਅਜਿਹੇ ਵਿਅਕਤੀ ਬਾਰੇ ਝੂਠੀਆਂ ਖ਼ਬਰਾਂ ਕਿਵੇਂ ਫੈਲਾ ਸਕਦੇ ਹਨ ਜੋ ਇਲਾਜ ਪ੍ਰਤੀ ਹੁੰਗਾਰਾ ਭਰ ਰਿਹਾ ਹੈ ਅਤੇ ਠੀਕ ਹੋ ਰਿਹਾ ਹੈ? ਇਹ ਬਹੁਤ ਹੀ ਨਿਰਾਦਰਜਨਕ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਕਿਰਪਾ ਕਰਕੇ ਪਰਿਵਾਰ ਅਤੇ ਉਸਦੀ ਨਿੱਜਤਾ ਦੀ ਜ਼ਰੂਰਤ ਦਾ ਪੂਰਾ ਸਤਿਕਾਰ ਕਰੋ।”




