ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਉਸ ਨੇ ਐਨਐਸਏ ਅਧੀਨ ਆਪਣੀ ਤੀਜੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।
ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਖਲ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹ NSA ਖਤਮ ਹੋਣ ਮਗਰੋਂ ਵੀ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ‘ਚ ਹੀ ਰੱਖਣ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ24 ਫਰਵਰੀ, 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਅਤੇ ਇੱਕ ਸਾਥੀ ਨੂੰ ਛੁਡਾ ਲਿਆ। ਫਿਰ ਉਹ ਲਗਭਗ ਇੱਕ ਮਹੀਨਾ ਫਰਾਰ ਰਿਹਾ ਅਤੇ23 ਅਪ੍ਰੈਲ, 2023 ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੀ ਗ੍ਰਿਫਤਾਰੀ ਤੋਂ ਬਾਅਦ, ਅੰਮ੍ਰਿਤਪਾਲ ਨੂੰNSA ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ।




