ਭਾਰਤ ਸਰਕਾਰ ਵੱਲੋਂ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਤੇ 1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰਾਂ ’ਚ ਰੱਖਣ ਦੀ ਅਪੀਲ ਕੀਤੀ ਹੈ।