Monday, December 23, 2024
spot_img

ਅੱਜ ਦਾ ਹੁਕਮਨਾਮਾ

Must read

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਪਦਅਰਥ: ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ ‘ਰਾਮ ਰਾਮ’ ਉਚਾਰਦਾ ਸੀ। ਉਸ ਤੋਂ ਰਾਮ = ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ।੧।ਰਹਾਉ। ਧ੍ਰੂਅ = ਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਰਾਜਾ ਉਤੱਾਨਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ, ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ = ਸਿਮਰਨ ਨਾਲ। ਨਿਰਭੈ ਪਦੁ = ਨਿਰਭੈਤਾ ਦਾ ਆਤਮਕ ਦਰਜਾ। ਇਹ ਬਿਧਿ ਕੋ = ਇਸ ਤਰ੍ਹਾਂ ਦਾ। ਹਰਤਾ = ਦੂਰ ਕਰਨ ਵਾਲਾ। ਕਾਹੇ = ਕਿਉਂ?।੧। ਗਹੀ = ਫੜੀ। ਗਜ = ਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ = ਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।੨। ਅਜਾਮਲੁ = ਕਨੌਜ ਦਾ ਇਕ ਵੇਸਵਾ = ਗਾਮੀ ਬ੍ਰਾਹਮਣ। ਕਿਸੇ ਮਹਾਤਮਾ ਦੇ ਕਹਿਣ ਤੇ ਇਸ ਨੇ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਿਆ। ਉਥੋਂ ਹੀ ‘ਨਾਰਾਇਣ’ ਦਾ ਸਿਮਰਨ ਕਰਨ ਦੀ ਲਗਣ ਲੱਗ ਗਈ, ਤੇ, ਵਿਕਾਰਾਂ ਵਿਚੋਂ ਬਚ ਨਿਕਲਿਆ। ਚੇਤ = ਸਿਮਰ। ਚਿੰਤਾਮਨਿ = ਪਰਮਾਤਮਾ, ਉਹ ਜੋ ਮਣੀ ਹਰੇਕ ਚਿਤਵਨੀ ਪੂਰੀ ਕਰਦੀ ਹੈ।੩।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article