ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥