Sunday, May 25, 2025
spot_img

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥

Must read

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥   ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲਸਾਥ ਕਰੇਗਾ। ਹੇ ਨਾਨਕ! ਸਾਧ ਸੰਗਤ ਵਿਚ ਟਿਕਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ(ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ਦੇ ਰਿਹਾ ਹੈ। ਸਾਧ ਸੰਗਤ ਵਿਚ ਮਿਲ (-ਬੈਠ), ਝਾਕਾਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ,ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕਬੇਨਤੀ ਕਰਦਾ ਹੈ, ਸਦਾ ਉਸ ਪਰਮਾਤਮਾ ਦਾ ਭਜਨਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾਪੈਦਾ ਕਰਨ ਵਾਲਾ ਹੈ ॥੨॥

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article