ਵਿਧਾਨ ਸਭਾ ਹਲਕਾ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਸਿਰੋਪਾਓ ਪਾ ਕੇ ਸਭ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਬਣਦਾ ਮਾਣ ਸਤਿਕਾਰ ਅਤੇ ਜ਼ਿੰਮੇਵਾਰੀਆਂ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਪੰਨੂ ਨੇ ਪ੍ਰਧਾਨ ਸਾਬ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਵੀ ਹਾਜ਼ਰ ਸਨ।