Tuesday, December 24, 2024
spot_img

ਫਾਜ਼ਿਲਕਾ : ਖੇਤਾਂ ‘ਚ ਕੰਮ ਕਰਦੇ ਸਮੇਂ ਪਤੀ ਨੇ ਕੁ ਹਾੜੀ ਨਾਲ ਕੀਤਾ ਪਤਨੀ ਦਾ ਕ ਤ ਲ

Must read

 ਫਾਜ਼ਿਲਕਾ ਦੇ ਪਿੰਡ ਹੌਜ਼ ਖਾਸ ‘ਚ ਖੇਤਾਂ ‘ਚ ਕੰਮ ਕਰ ਰਹੀ ਪਤਨੀ ਦਾ ਪਤੀ ਨੇ ਕੁਹਾੜੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ। ਦੋਸ਼ੀ ਪਤੀ ਨੇ ਪਹਿਲਾਂ ਵੀ ਕਈ ਵਾਰ ਉਸ ਦੇ ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਕੁੱਟਮਾਰ ਕੀਤੀ ਸੀ ਅਤੇ ਅੱਜ ਉਸ ਨੇ ਖੇਤਾਂ ‘ਚ ਕੰਮ ਕਰ ਰਹੀ ਆਪਣੀ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਪਾਲੋਬਾਈ ਦੇ ਪੁੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇਕ ਭੈਣ ਹਨ, ਉਨ੍ਹਾਂ ਦਾ ਪਿਤਾ ਸੁਖਦੇਵ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਮਾਂ ਪਾਲੋਬਾਈ ਦੀ ਕਈ ਵਾਰ ਕੁੱਟਮਾਰ ਵੀ ਹੁੰਦੀ ਸੀ। ਅੱਜ ਸਵੇਰੇ ਉਸ ਦੀ ਮਾਂ ਖੇਤ ਵਿੱਚ ਝੋਨਾ ਲਗਾ ਰਹੀ ਸੀ, ਇਸੇ ਦੌਰਾਨ ਉਸ ਦੇ ਸ਼ਰਾਬੀ ਪਿਤਾ ਸੁਖਦੇਵ ਸਿੰਘ ਨੇ ਆ ਕੇ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ।

ਸੂਚਨਾ ਮਿਲਣ ’ਤੇ ਡੀਐਸਪੀ ਏਆਰ ਸ਼ਰਮਾ ਵੀ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਕਤਲ ਸਬੰਧੀ ਜਾਣਕਾਰੀ ਹਾਸਲ ਕੀਤੀ। ਉਸ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਨੂੰ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀਐਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article