ਦਿ ਸਿਟੀ ਹੈੱਡ ਲਾਈਨਸ
ਚੰਡੀਗੜ੍ਹ, 2 ਫਰਵਰੀ : ਸਾਲ 2015 ਵਿੱਚ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਵਿਚ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ। ਹਾਈਕੋਰਟ ਦੇ ਫੈਸਲਾ ਨਾਲ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ 2019 ਵਿੱਚ ਮੁਅੱਤਲ ਚੱਲ ਰਹੇ ਉਮਰਾਨੰਗਲ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ। ਹਾਲਾਂਕਿ ਇਸ ਮਾਮਲੇ ‘ਚ ਵਿਸਥਾਰਤ ਆਦੇਸ਼ ਆਉਣਾ ਬਾਕੀ ਹੈ।
ਦਸ ਦੇਈਏ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ।
ਦਸ ਦੇਈਏ ਕਿ ਬੀਤੇ ਸਾਲ 30 ਸਾਲ ਪੁਰਾਣੇ ਮਾਮਲੇ ‘ਚ ਉਮਰਾਨੰਗਲ ਸਣੇ ਦੋ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ‘ਤੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਪਹਿਲਾਂ ਪੇਸ਼ ਕੀਤੀ ਅੰਤਿਮ ਰਿਪੋਰਟ ’ਤੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।