Monday, March 2, 2026
spot_img

ਵੱਡਾ ਐਕਸ਼ਨ : ਮਹਿਲਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

Must read

ਮੰਡੀ ਗੋਬਿੰਦਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਮਹਿਲਾ ਤਸਕਰ ਵਿਰੁੱਧ ਵੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਐਸ ਡੀ ਮਾਡਲ ਸਕੂਲ ਨਜ਼ਦੀਕ ਸਥਿਤ ਇਸ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਹੈ।

ਐਸ.ਐਸ.ਪੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐਸ.ਪੀ (ਪੀ.ਬੀ.ਆਈ) ਜਸਕੀਰਤ ਅਹੀਰ ਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ। । ਇਸ ਸਬੰਧੀ ਮੌਕੇ ਉੱਤੇ ਜਾਣਕਾਰੀ ਦਿੰਦਿਆਂ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ ‘ਤੇ ਕੀਤੀ ਗਈ ਹੈ, ਜਿਸ ਵਿੱਚ ਉਸਾਰੀ ਨੂੰ ਨਿਯਮਾਂ ਦੇ ਵਿਰੁੱਧ ਅਤੇ ਨਜਾਇਜ਼ ਪਾਇਆ ਗਿਆ ਸੀ।ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨਡੀਪੀਐਸ ਐਕਟ ਤਹਿਤ ਐੱਫ.ਆਈ.ਆਰ ਦਰਜ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article