ਮੁਹੰਮਦ ਸਿਰਾਜ (21 ਦੌੜਾਂ ਦੇ ਕੇ 6 ਵਿਕਟਾਂ) ਦੇ ਜਾਦੂਈ ਸਪੈੱਲ ਦੀ ਮਦਦ ਨਾਲ ਭਾਰਤ ਨੇ ਐਤਵਾਰ ਨੂੰ ਇੱਥੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ। ਇਸ ਤੋਂ ਪਹਿਲਾਂ ਸ਼੍ਰੀਲੰਕਾ ਨੇ ਭਾਰੀ ਬੱਦਲਵਾਈ ਦੇ ਬਾਵਜੂਦ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਮੈਚ ਦੁਪਹਿਰ 3 ਵਜੇ ਸ਼ੁਰੂ ਹੋਣ ਤੋਂ 40 ਮਿੰਟ ਬਾਅਦ ਸ਼ੁਰੂ ਹੋਇਆ।
ਸ਼੍ਰੀਲੰਕਾ ਨੇ ਪਹਿਲਾਂ ਖੇਡਦੇ ਹੋਏ ਫਾਈਨਲ ਮੈਚ ‘ਚ ਟੀਮ ਇੰਡੀਆ ਨੂੰ ਸਿਰਫ 51 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤੀ ਟੀਮ ਨੇ ਇਸ ਮਾਮੂਲੀ ਟੀਚੇ ਨੂੰ ਬਿਨਾਂ ਕੋਈ ਵਿਕਟ ਗਵਾਏ ਸਿਰਫ਼ 37 ਗੇਂਦਾਂ ਵਿੱਚ ਹਾਸਲ ਕਰ ਲਿਆ। ਸ਼ੁਭਮਨ ਗਿੱਲ 19 ਗੇਂਦਾਂ ਵਿੱਚ 27 ਦੌੜਾਂ ਬਣਾ ਕੇ ਨਾਬਾਦ ਪਰਤੇ ਅਤੇ ਈਸ਼ਾਨ ਕਿਸ਼ਨ 18 ਗੇਂਦਾਂ ਵਿੱਚ 23 ਦੌੜਾਂ ਬਣਾ ਕੇ ਨਾਬਾਦ ਪਰਤੇ। ਗਿੱਲ ਨੇ 6 ਚੌਕੇ ਜਦਕਿ ਈਸ਼ਾਨ ਨੇ ਤਿੰਨ ਚੌਕੇ ਲਾਏ।
ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 15.2 ਓਵਰਾਂ ‘ਚ 50 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਟੀਮ ਇੰਡੀਆ ਨੇ 6.1 ਓਵਰਾਂ ‘ਚ 51 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।