ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਸਿੱਧੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਨੈਸ਼ਨਲ ਸਟੇਡੀਅਮ ਦਾ ਦੌਰਾ ਕੀਤਾ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਟੀਮ ਦਾ ਸਵਾਗਤ ਕਰਨ ਪਹੁੰਚੇ।