ਕੈਨੇਡਾ ਦੀ ਲਿਬਰਲ ਪਾਰਟੀ ਤੋਂ ਭਾਰਤੀ ਮੂਲ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਉਮੀਦਵਾਰ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਕੈਨੇਡਾ ਦੀ ਪ੍ਰਧਾਨ ਮੰਤਰੀ ਬਣਦੀ ਹੈ ਤਾਂ ਉਹ ‘ਹਰੇਕ ਗੈਰ-ਕਾਨੂੰਨੀ ਪ੍ਰਵਾਸੀ ਨੂੰ ਦੇਸ਼ ਨਿਕਾਲਾ’ ਦੇਣਗੇ।
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਮਹੀਨੇ ਵਧਦੇ ਰਾਜਨੀਤਿਕ ਦਬਾਅ ਦੇ ਵਿਚਕਾਰ ਆਪਣੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਟਰੂਡੋ ਨੇ ਨੋਟ ਕੀਤਾ ਸੀ ਕਿ ਉਹ ਪਾਰਟੀ ਨੂੰ ਇੱਕ ਢੁਕਵਾਂ ਉਮੀਦਵਾਰ ਲੱਭਣ ਤੱਕ ਆਪਣੇ ਅਹੁਦੇ ‘ਤੇ ਰਹਿਣਗੇ।
ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਹੁੰਦੇ ਹੋਏ, ਰੂਬੀ ਢੱਲਾ ਨੇ X ‘ਤੇ ਇੱਕ ਵੀਡੀਓ ਵਿੱਚ ਕਿਹਾ, “ਕੈਨੇਡਾ ਵਿੱਚ ਅੱਧਾ ਮਿਲੀਅਨ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਹਨ, ਇਹ ਅਸਵੀਕਾਰਨਯੋਗ ਹੈ।”
ਉਸਨੇ ਅੱਗੇ ਕਿਹਾ, “ਪ੍ਰਵਾਸੀ ਮਾਪਿਆਂ ਦੀ ਧੀ ਹੋਣ ਦੇ ਨਾਤੇ, ਮੈਂ ਖੁਦ ਜਾਣਦੀ ਹਾਂ ਕਿ ਪ੍ਰਵਾਸੀਆਂ ਨੇ ਸਾਡੇ ਮਹਾਨ ਦੇਸ਼ ਨੂੰ ਬਣਾਉਣ ਵਿੱਚ ਮਦਦ ਕੀਤੀ ਹੈ, ਪਰ ਸਾਨੂੰ ਮਨੁੱਖੀ ਤਸਕਰੀ ਅਤੇ ਇੱਥੇ ਗੈਰ-ਕਾਨੂੰਨੀ ਤੌਰ ‘ਤੇ ਰਹਿਣ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ, ਉਸ ਨੇ ਕਿਹਾ ਜੇਕਰ ਮੈਂ PM ਬਣੀ ਤਾਂ ਮੈਂ ਕੈਨੇਡਾ ਤੋਂ ਹਰ ਗੈਰ-ਕਾਨੂੰਨੀ ਪ੍ਰਵਾਸੀ ਨੂੰ ਦੇਸ਼ ਨਿਕਾਲਾ ਦੇਵਾਂਗੀ,”