Tuesday, November 28, 2023
spot_img

ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ‘ਆਪ’ ‘ਚ ਹੋਏ ਸ਼ਾਮਿਲ, ਡਾ.ਐਸ.ਐਸ ਆਹਲੂਵਾਲੀਆ ਨੇ ਕੀਤਾ ਸੁਆਗਤ

Must read

ਮੋਹਾਲੀ, 29 ਸਤੰਬਰ : ਵੱਖ–ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਬਲੌਂਗੀ ਅਤੇ ਸ਼ਹੀਦ ਉਧਮ ਸਿੰਘ ਕਲੌਨੀ ਤੋਂ ਨੌਜਵਾਨ ਸਰਕਲ ਪ੍ਰਧਾਨ ਮਗਨ ਲਾਲ ਅਤੇ ਸੰਤੋਸ਼ ਯਾਦਵ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਸੁਆਗਤ ਕੀਤਾ। ਇਨ੍ਹਾਂ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਿੱਚ ਵੇਦ ਪ੍ਰਕਾਸ਼ ਉਰਫ਼ ਸੋਨੂ, ਉਮਾ ਸ਼ੰਕਰ, ਮੁਸ਼ਕਾਨ ਅਤੇ ਹੋਰ ਸ਼ਾਮਿਲ ਸਨ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਮੋਹਾਲੀ ਦੇ ਟੇ੍ਰਡ ਵਿੰਗ ਦੇ ਜਿਲ੍ਹਾ ਸਕੱਤਰ ਅਤੁਲ ਸ਼ਰਮਾਂ ਵੀ ਹਾਜ਼ਰ ਸਨ।

ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਮਾਨ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਗਰੀਬਾਂ ਦੀ ਭਲਾਈ ਦੇ ਲਈ ਬਹੁਤ ਸਾਰੇ ਕੰਮ ਕੀਤੇ ਹਨ। ਬਿਜਲੀ ਦੀ ਗਰੰਟੀ ਜੋ ਮਾਨ ਸਰਕਾਰ ਨੇ 600 ਯੂਨਿਟ ਮਾਫ਼ ਕਰਕੇ ਪੂਰੀ ਕੀਤੀ ਹੈ। ਉਸ ਨਾਲ ਕਰੋੜਾਂ ਪੰਜਾਬੀਆਂ ਨੂੰ ਬਹੁਤ ਜ਼ਿਆਦਾ ਲਾਭ ਹੋਇਆ ਹੈ। ਮਾਨ ਸਰਕਾਰ ਵਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ, ਪਿਛਲੇ ਸਮੇਂ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾਉਣ ਦੇ ਨਾਲ ਪੰਜਾਬੀਆਂ ਦੇ ਕਰੋੜਾਂ ਰੁਪਏ ਦੀ ਬਚਤ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article