Monday, December 23, 2024
spot_img

ਮੋਗਾ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਘਰ ‘ਤੇ ਗੋਲੀ.ਬਾਰੀ, ਮਾਤਾ ਦੀ ਮੌ.ਤ, ਖਿਡਾਰੀ ਜ਼ਖ਼ਮੀ

Must read

ਮੋਗਾ, 22 ਜੂਨ : ਮੋਗਾ ਦੇ ਪਿੰਡ ਬੱਧਨੀ ‘ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਦੇਰ ਰਾਤ ਇੰਟਰਨੈਸ਼ਨਲ ਕਬੱਡੀ ਖਿਡਾਰੀ ਕੁਲਵਿੰਦਰ ਸਿੰਘ ਕਿੰਦਾ ਬੱਧਨੀ ਦੇ ਘਰ ਅੰਦਰ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ ਕਿੰਦਾ ਅਤੇ ਉਸ ਦੀ ਮਾਤਾ ਦੋਨੋਂ ਜ਼ਖ਼ਮੀ ਹੋ ਗਏ।

ਕਬੱਡੀ ਖਿਡਾਰੀ ਕਿੰਦਾ ਦੀ ਬਾਂਹ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਮਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ। ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਲੁਧਿਆਣਾ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।

ਅਜੇ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਚੁੱਕੇ ਹਨ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article