ਭਾਰਤ ਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਪੰਜਾਬ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮਿਲ ਰਹੀ ਹੈ ਕਿ ਕੱਲ੍ਹ ਰਾਤ ਤੋਂ ਇੰਟਰਨੈੱਟ ਬੰਦ ਹੈ। ਫਰੀਦਕੋਟ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।