2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਐਸਐਸਪੀ ਬਠਿੰਡਾ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਜਯੋਤੀ ਯਾਦਵ ਬੈਂਸ ਐਸਐਸਪੀ ਖੰਨਾ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।




