ਹਰਿਆਣਾ ਦੇ ADGP ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਤੋਂ ਕਰੀਬ ਸੱਤ ਦਿਨ ਬਾਅਦ, ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ।
ਸ਼ਤਰੂਜੀਤ ਕਪੂਰ ਦੀ ਥਾਂ 1991 ਬੈਚ ਦੇ ਆਈਪੀਐਸ ਅਧਿਕਾਰੀ ਓਮ ਪ੍ਰਕਾਸ਼ (ਓਪੀ) ਸਿੰਘ ਨੂੰ ਐਡੀਸ਼ਨਲ ਡੀਜੀਪੀ ਨਿਯੁਕਤ ਕੀਤਾ ਗਿਆ ਹੈ।