Friday, October 18, 2024
spot_img

Jalandhar West Bypoll Result 2024: 6ਵੇਂ ਰਾਊਂਡ ‘ਚ ‘ਆਪ’ ਦੇ ਮੋਹਿੰਦਰ ਭਗਤ 17964 ਵੋਟਾਂ ਨਾਲ ਸਭ ਤੋਂ ਅੱਗੇ

Must read

10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦਾ ਅੱਜ ਯਾਨੀ 13 ਜੁਲਾਈ ਨੂੰ ਨਤੀਜਾ ਆ ਰਿਹਾ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਚੁੱਕੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ। ਜਲੰਧਰ ਪਛਮੀ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।

ਜਲੰਧਰ ਪਛਮੀ ਜ਼ਿਮਨੀ ਚੋਣ ਦਾ ਨਤੀਜੇ ਦਾ ਛੇਵੇਂ ਰਾਊਂਡ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ 17,964 ਵੋਟਾਂ ਨਾਲ ਅੱਗੇ ਜਾ ਰਹੇ ਹਨ। ਮੋਹਿੰਦਰ ਭਗਤ ਨੂੰ 23189 ਵੋਟਾਂ ਪੈ ਚੁਕੀਆਂ ਹਨ। ਦੂਜੇ ਨੰਬਰ ਉਤੇ ਕਾਂਗਰਸ ਦੀ ਸੁਰਿੰਦਰ ਕੌਰ ਹਨ ਅਤੇ ਤੀਜੇ ਨੰਬਰ ਉਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਹਨ।

ਦੱਸ ਦਈਏ ਕਿ ਪੰਜਵੇਂ ਰਾਊਂਡ ‘ਚ ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੇ ਮੋਹਿੰਦਰ ਭਗਤ 23189 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਕਾਂਗਰਸ ਦੇ ਸੁਰਿੰਦਰ ਕੌਰ 8001 ਵੋਟਾਂ ਨਾਲ ਦੂਸਰੇ ਨੰਬਰ ‘ਤੇ ਅਤੇ ਭਾਜਪਾ ਦੇ ਸ਼ੀਤਲ ਅੰਗੁਰਾਲ 4395 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article