ਪੰਜਾਬ ‘ਆਪ’ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿੱਚ ਡਾਇਰੈਕਟਰ ਦੀਆਂ ਅਸਾਮੀਆਂ ਦੀ ਭਰਤੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀਆਂ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਦੋਵਾਂ ਵਿਭਾਗਾਂ ਦੀਆਂ ਸਿੱਧੀਆਂ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਸਨ। ਜਿਸ ‘ਤੇ ਪੰਜਾਬ ਸਰਕਾਰ ਨੇ ਕਾਫੀ ਸੋਚ ਵਿਚਾਰ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਮੁੱਖ ਮੰਤਰੀ ਭਗਵੰਤ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਮਾਨ ਨੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਲਈ ਸਾਥੀਆਂ ਨੂੰ ਮੁਬਾਰਕਾਂ