ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਦੌਰਾਨ ਉਨ੍ਹਾਂ ਨੇ ਕਾਫ਼ੀ ਗੰਭੀਰ ਮੁੱਦੇ ਚੁੱਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਨੂੰ ਕਈ ਵਾਰ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।





