ਚੰਡੀਗੜ੍ਹ – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅੱਜ ਸਵੇਰੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।
ਦੱਸ ਦਈਏ ਕਿ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ 80 ਸਾਲ ਦੇ ਸਨ। ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ।