ਗੁਰਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਜੀ, ਜਿਨ੍ਹਾਂ ਦੇ ਬੀਤੀ ਰਾਤ ਅੰਮ੍ਰਿਤਸਰ-ਤਰਨ ਤਾਰਨ ਸੜਕ ਉੱਤੇ ਗੋਹਲਵੜ ਦੇ ਨੇੜੇ ਮੋਟਰਸਾਈਕਲ ਨਾਲ ਗਾਂ ਟਕਰਾਉਣ ਕਰਕੇ ਸੜਕ ਉੱਤੇ ਡਿੱਗਣ ਨਾਲ ਸਿਰ ਵਿੱਚ ਗਹਿਰੀ ਸੱਟ ਲੱਗ ਗਈ ਅਤੇ ਉਹ ਅੱਜ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਚਲਾਣਾ ਕਰ ਗਏ। ਗੁਰਵਿੰਦਰ ਸਿੰਘ ਪੰਜਾਬ ਪੁਲਿਸ ਵਿੱਚ ਏ.ਐੱਸ.ਆਈ ਸਨ ਜੋ ਤਰਨ ਤਾਰਨ ਜ਼ਿਲ੍ਹੇ ਦੇ ਖਾਰਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਉਹ ਅੰਮ੍ਰਿਤਸਰ ਸ਼ਹਿਰ ਵਿੱਚ ਭਾਈ ਮੰਝ ਰੋਡ ਸਥਿਤ ਗ੍ਰੈਂਡ ਇਸਟੇਟ ਵਿਖੇ ਆਪਣੇ ਪਰਿਵਾਰ ਸਮੇਤ ਰਹਿੰਦੇ ਸਨ।