ਸਿੱਖ ਕਿਰਦਾਰਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੈਟਾ AI ਦੇ ਰਾਹੀਂ ਲਗਾਤਾਰ ਸਿੱਖ ਕਿਰਦਾਰਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੋੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਸਾਬਕਾ PM ਡਾ. ਮਨਮੋਹਨ ਸਿੰਘ ਦੀ ਤਸਵੀਰ ਨਾਲ ਮੈਟਾ AI ਰਾਹੀਂ ਛੇੜਛਾੜ ਕੀਤੀ ਗਈ ਹੈ।
ਇਨ੍ਹਾਂ ਤਸਵੀਰਾਂ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਦਸਤਾਰ ਦੀਆਂ ਤਸਵੀਰਾਂ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਦੀ ਸਿੱਖ ਜੰਥੇਬੰਦੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਨਿੰਦਾ ਕੀਤੀ ਗਈ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਸਭ ਨਖੇਧੀ ਕਰਦੇ ਹੋਏ ਕਿਹਾ ਕਿ ਧਾਰਮਿਕ ਮਾਮਲਿਆਂ ’ਚ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ’ਚ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿੱਖ ਕਿਰਦਾਰਾਂ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।