ਬਠਿੰਡਾ : ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਸੋਮਵਾਰ ਨੂੰ ਮਾਣਹਾਨੀ ਦੇ ਮਾਮਲੇ ਸੰਬੰਧੀ ਬਠਿੰਡਾ ਅਦਾਲਤ ‘ਚ ਪੇਸ਼ ਹੋਈ, ਜਿੱਥੇ ਉਸ ਨੇ ਕਿਸਾਨ ਔਰਤਾਂ ਖਿਲਾਫ਼ ਕੀਤੀ ਟਿੱਪਣੀ ‘ਤੇ ਆਪਣੀ ਗਲਤੀ ਨੂੰ ਮੰਨਦਿਆਂ ਮੁਆਫ਼ੀ ਮੰਗੀ ਹੈ।
ਕੰਗਣਾ ਰਣੌਤ ਬੀਤੀ ਕੱਲ੍ਹ ਬਠਿੰਡਾ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ‘ਚ ਪੇਸ਼ ਹੋਈ, ਜਿੱਥੇ ਉਸਨੇ ਲਿਖਤੀ ਬਿਆਨ ਦਰਜ ਕਰਵਾਇਆ ਕਿ ਉਨ੍ਹਾਂ ਦਾ ਮਕਸਦ ਕਿਸੇ ਵੀ ਕਿਸਾਨ ਔਰਤ ਜਾਂ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਪਰ ਉਸ ਦੇ ਟਵੀਟ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ, ਜੇਕਰ ਫੇਰ ਵੀ ਕਿਸੇ ਦੇ ਦਿਲ ਨੂੰ ਠੇਸ ਪਹੁੰਚੀ ਹੈ ਤਾਂ ਉਹ ਆਪਣੇ ਕੀਤੇ ਦਾ ਅਹਿਸਾਸ ਕਰਦੇ ਹਨ ਅਤੇ ਮੁਆਫ਼ੀ ਮੰਗਦੇ ਹਨ।




