ਚੰਡੀਗੜ੍ਹ ਦੇ ਨਵਨਿਯੁਕਤ ਮੇਅਰ ਕੁਲਦੀਪ ਕੁਮਾਰ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦਫਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕਿਹਾ ਕਿ ਮੈਨੂੰ ਨਿਆਂਪਾਲਿਕਾ ਤੋਂ ਉਮੀਦ ਸੀ ਕਿ ਸਾਨੂੰ ਇਨਸਾਫ ਮਿਲੇਗਾ। ਇਸ ਦੌਰਾਨ ਨਿਗਮ ਅਧਿਕਾਰੀਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ ਤੇ ਗੁਲਦਸਤੇ ਭੇਟ ਕੀਤੇ। ਉਨ੍ਹਾਂ ਦੇ ਸਵਾਗਤ ਲਈ ਨਗਰ ਨਿਗਮ ਵਿੱਚ ਰੈੱਡ ਕਾਰਪੇਟ ਵਿਛਾਇਆ ਗਿਆ।
ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਸੀ ਕਿ ਕੁਲਦੀਪ 28 ਫਰਵਰੀ ਨੂੰ ਸਵੇਰੇ 10 ਵਜੇ ਆਪਣਾ ਅਹੁਦਾ ਸੰਭਾਲਣਗੇ ਅਤੇ 28 ਤੇ 29 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਅਹੁਦੇ ਲਈ ਨਾਮਜ਼ਦਗੀ ਦਰਜ ਕੀਤੀ ਜਾਏਗੀ। ਇਸ ਤੋਂ ਬਾਅਦ ਇਹ ਯਕੀਨੀ ਕਰਨਗੇ ਕਿ 4 ਮਾਰਚ ਨੂੰ ਦੋਵਾਂ ਅਹੁਦਿਆਂ ਲਈ ਚੋਣ ਸੰਪੰਨ ਕਰਾਈ ਜਾਵੇ।