Sunday, January 19, 2025
spot_img

Kulhad Pizza Couple ਆਪਣੀ ਹਰਕਤ ਕਰਕੇ ਸੋਸ਼ਲ ਮੀਡੀਆ ‘ਤੇ ਫੇਰ ਹੋਇਆ ਵਾਇਰਲ

Must read

ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅਸਲ ‘ਚ ਸਹਿਜ ਅਰੋੜਾ ਦਾ ਇੰਸਟਾਗ੍ਰਾਮ ਅਕਾਊਂਟ ਫਿਲਹਾਲ ਬੰਦ ਹੁੰਦਾ ਨਜ਼ਰ ਆ ਰਿਹਾ ਹੈ। ਹਰ ਰੋਜ਼ ਆਪਣੀਆਂ ਵੀਡੀਓਜ਼ ਅਤੇ ਨਵੀਆਂ ਤਸਵੀਰਾਂ ਰਾਹੀਂ ਸੁਰਖੀਆਂ ‘ਚ ਰਹਿਣ ਵਾਲੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਇਸ ਸਮੇਂ ਸੋਸ਼ਲ ਮੀਡੀਆ ਤੋਂ ਗਾਇਬ ਨਜ਼ਰ ਆ ਰਹੇ ਹਨ।

ਸਹਿਜ ਅਰੋੜਾ ਨਾਂ ਦੇ ਉਸ ਦੇ ਅਕਾਊਂਟ ਨੂੰ ਸਰਚ ਕਰਨ ‘ਤੇ ‘‘The link you followed may be broken, or the page may have been removed.’’ ਵਰਗਾ ਮੈਸੇਜ ਦਿਖਾਈ ਦੇ ਰਿਹਾ ਹੈ। ਇਹ ਉਸ ਦੇ ਪ੍ਰਸ਼ੰਸਕਾਂ ਲਈ ਇਕ ਵੱਡਾ ਝਟਕਾ ਹੈ, ਜੋ ਹਰ ਰੋਜ਼ ਉਸ ਦੀਆਂ ਰੀਲਾਂ ਅਤੇ ਤਸਵੀਰਾਂ ‘ਤੇ ਪ੍ਰਤੀਕਿਰਿਆ ਕਰਨ ਲਈ ਉਤਸ਼ਾਹਿਤ ਰਹਿੰਦੇ ਸਨ। ਉਸ ਦੇ ਇੰਸਟਾਗ੍ਰਾਮ ‘ਤੇ ਫਾਲੋਅਰਜ਼ ਦੀ ਗਿਣਤੀ 1 ਮਿਲੀਅਨ ਤੋਂ ਵੱਧ ਸੀ। ਹਾਲਾਂਕਿ ਕੁੱਲ੍ਹੜ ਪੀਜ਼ਾ ਕਪਲ ਨੇ ਇਸ ਸਬੰਧ ‘ਚ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article