ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਬੀਤੀਂ ਕੱਲ੍ਹ ਹਾਦਸਾ ਵਾਪਰਿਆ ਸੀ ਅਤੇ ਉਨ੍ਹਾਂ ਦੀ ਸਿਹਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਸੀ। ਅੱਜ ਡਾਕਟਰਾਂ ਦਾ ਕਹਿਣਾ ਹੈ ਕਿ ਰਾਜਵੀਰ ਜਵੰਦਾ ਦੀ ਸਿਹਤ ‘ਚ ਕੱਲ੍ਹ ਨਾਲੋਂ ਸੁਧਾਰ ਹੈ। ਗਾਇਕ ਕੰਵਰ ਗਰੇਵਾਲ ਨੇ ਅੱਜ ਸਵੇਰੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜਵੀਰ ਰਿਕਵਰ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ਗ਼ਲਤ ਪੋਸਟ ਨਾ ਸਾਂਝੀਆਂ ਕੀਤੀਆਂ ਜਾਣ।
ਦੱਸ ਦਈਏ ਕਿ ਜਵੰਦਾ ਦੇ ਹਾਦਸੇ ਦੀ ਖ਼ਬਰ ਤੋਂ ਬਾਅਦ ਸਾਰਾ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨੂੰ ਪਿਆਰ ਕਰਨ ਵਾਲਾ ਹਰ ਇੱਕ ਇਨਸਾਨ ਜਵੰਦੇ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਿਹਾ ਹੈ। ਰਾਜਵੀਰ ਜਵੰਦਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਹਨ ਅਤੇ ਲੋਕ ਹਸਪਤਾਲ ਦੇ ਬਾਹਰ ਖੜ੍ਹ ਕੇ ਅਕਾਲ ਪੁਰਖ ਦੇ ਚਰਨਾਂ ‘ਚ ਜਵੰਦੇ ਲਈ ਅਰਦਾਸਾਂ ਕਰ ਰਹੇ ਹਨ ਤਾਂ ਜੋ ਰਾਜਵੀਰ ਜਵੰਦਾ ਠੀਕ ਹੋ ਕੇ ਜਲਦ ਆਪਣੇ ਪਰਿਵਾਰ ‘ਚ ਬੈਠੇ ਅਤੇ ਆਪਣੀ ਸਾਫ਼ ਸੁਥਰੀ ਗਾਇਕੀ ਨੂੰ ਬਰਕਰਾਰ ਰੱਖੇ।
ਦੱਸ ਦਈਏ ਕਿ ਰਾਜਵੀਰ ਜਵੰਦਾ ਪੰਜਾਬ ਦੇ ਉਨ੍ਹਾਂ ਗਾਇਕਾਂ ‘ਚੋ ਇੱਕ ਹੈ ਜਿਨ੍ਹਾਂ ਨੇ ਪੰਜਾਬੀ ਅਤੇ ਪੰਜਾਬੀ ਸੱਭਿਆਚਾਰ ਨੂੰ ਸਾਂਭ ਕੇ ਰੱਖਿਆ ਹੋਇਆ ਹੈ। ਰਾਜਵੀਰ ਜਵੰਦਾ ਪੇਸ਼ੇ ਵਜੋਂ ਇੱਕ ਪੁਲਿਸ ਅਫ਼ਸਰ ਵੀ ਸਨ ਪਰ ਉਨ੍ਹਾਂ ਨੇ ਆਪਣਾ ਕਰੀਅਰ ਗਾਇਕੀ ‘ਚ ਬਣਾਉਣ ਨੂੰ ਪਹਿਲ ਦਿੱਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ Biking ਦਾ ਸ਼ੌਂਕ ਸੀ। ਰਾਜਵੀਰ ਜਵੰਦਾ ਇੱਕ ਬਹੁਤ ਵਧੀਆ Bike Rider ਵੀ ਹਨ।