Sunday, April 19, 2026
spot_img

ਪੰਜਾਬ ‘ਚ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

Must read

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਖਿਲਾਫ਼ ਪਾਸ ਹੋਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ‘ਤੇ ਦਸਤਖਤ ਕਰ ਦਿੱਤੇ ਹਨ, ਜੋ ਹੁਣ ਸੂਬੇ ਵਿੱਚ ਲਾਗੂ ਹੋਵੇਗਾ। ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਪ੍ਰਬੰਧਾਂ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਹੁਣ ਬਿੱਲ ਦੀ ਪ੍ਰਵਾਨਗੀ ਤੋਂ ਬਾਅਦ, ਇਹ ਕਾਨੂੰਨੀ ਬਣ ਗਿਆ ਹੈ। ਇਸ ਵਿੱਚ ਬੇਅਦਬੀ ਲਈ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ। ਇਸ ਤੋਂ ਇਲਾਵਾ, ਪੁਲਿਸ ਬਿਨਾਂ ਨੋਟਿਸ ਦੇ ਗ੍ਰਿਫ਼ਤਾਰ ਕਰ ਸਕਦੀ ਹੈ। ਜ਼ਮਾਨਤ ਵੀ ਨਹੀਂ ਦਿੱਤੀ ਜਾਂਦੀ। ਇਸ ਤੋਂ ਇਲਾਵਾ, ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀ ਦੇ ਸਰਪ੍ਰਸਤ ਲਈ ਸਜ਼ਾ ਦਾ ਪ੍ਰਬੰਧ ਹੈ। ਸਰਕਾਰ ਹੁਣ ਇਸਨੂੰ ਲਾਗੂ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕਰੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। CM ਮਾਨ ਲਿਖਿਆ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖਤ ਕਰ ਦਿੱਤੇ ਹਨ। ਇਹ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਮੈਂ ਵਾਹਿਗੁਰੂ ਜੀ ਦਾ ਤਹਿ ਦਿਲੋਂ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰੇ ਵਰਗੇ ਨਿਮਾਣੇ ਸੇਵਕ ਨੂੰ ਇਹ ਸੇਵਾ ਸੌਂਪੀ। ਮੈਂ ਸਮੁੱਚੀ ਸੰਗਤ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article