ਜਲੰਧਰ ‘ਚ ਗਰੋਵਰ ਕਾਲੋਨੀ ‘ਚ ਇੱਕ ਵਕੀਲ ਦੇ ‘ਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਢੀਂਗਰਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਦੋ ਗੁਆਂਢੀਆਂ ਵਿਚਾਲੇ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ ਤੇ ਝਗੜਾ ਇੰਨਾ ਵਧ ਗਿਆ ਕਿ ਗੁਆਂਢੀ ਨੇ ਆਪਣੀ ਬੰਦੂਕ ਤੋਂ ਗੋਲੀ ਚਲਾ ਦਿੱਤੀ। ਪਰਮਿੰਦਰ ਢੀਂਗਰਾ ਦੀ ਮੌਤ ਗੋਲੀ ਲੱਗਣ ਕਾਰਨ ਹੋਈ। ਪਰਮਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਜਾਂਚ ਚੱਲ ਰਹੀ ਹੈ।