ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ 2 ਫਰਵਰੀ : ਲੁਧਿਆਣਾ ਦੇ ਜੱਸੀਆਂ ਰੋਡ ‘ਤੇ ਅੱਜ ਇੱਕ ਝੁੱਗੀ ਵਿੱਚ LPG ਸਿਲੰਡਰ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜੇ ਅਤੇ ਅੱਗ ਤੇ ਕਾਬੂ ਪਾਉਣ ਦਾ ਯਤਨ ਕੀਤਾ, ਪਰ ਤੇਜ਼ ਹਵਾ ਚੱਲਣ ਕਰਨ ਅੱਗ ਨੇ ਚਾਰ ਹੋਰ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਜਾਣਕਾਰੀ ਦੇ ਅਨੁਸਾਰ ਜੱਸੀਆਂ ਰੋਡ ‘ਤੇ ਰਾਮ ਆਸਰਾ ਨਾਂ ਦਾ ਵਿਅਕਤੀ ਝੁੱਗੀ ਵਿੱਚ ਚਾਹ ਬਣਾ ਰਿਹਾ ਸੀ। ਅਚਾਨਕ ਸਿਲੰਡਰ ਲੀਕ ਹੋਣ ਨਾਲ ਝੁੱਗੀ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਕਿਉਂਕਿ ਉਸਦੇ ਬੱਚੇ ਸਕੂਲ ਗਏ ਹੋਏ ਸਨ ਅਤੇ ਉਸਦੀ ਪਤਨੀ ਕੰਮ ‘ਤੇ ਗਈ ਹੋਈ ਸੀ। ਤੇਜ਼ ਹਵਾ ਕਾਰਨ ਅੱਗ ਫੈਲ ਗਈ। ਅੱਗ ਨੇ ਨਾਲ ਲਗਦੀਆਂ ਚਾਰ ਝੁੱਗੀਆਂ ਨੂੰ ਵੀ ਅੱਗ ਲਪੇਟ ਵਿੱਚ ਆ ਗਈਆਂ। ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜੇ। ਝੁੱਗੀਆਂ ਵਿੱਚ ਲੱਗੀ ਅੱਗ ਨੂੰ ਲੋਕਾਂ ਨੇ ਖੁਦ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਨਹੀਂ ਬੁਝੀ। ਲੋਕਾਂ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨੂੰ ਦੇਖ ਰਾਹਗੀਰਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਤੋਂ ਕਰੀਬ 20 ਮਿੰਟ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਰੀਬ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਝੁੱਗੀ-ਝੌਂਪੜੀਆਂ ਵਿੱਚ ਰਹਿਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਕੋਲ ਠੰਢ ਵਿੱਚ ਸਿਰ ਛੁਪਾਉਣ ਦਾਕੋਈ ਪ੍ਰਬੰਧ ਨਹੀਂ ਹੈ। ਇੱਥੋਂ ਤੱਕ ਕਿ ਝੁੱਗੀਆਂ ਵਿੱਚ ਉਨ੍ਹਾਂ ਦਾ ਰਾਸ਼ਨ ਵੀ ਸੜ ਕੇ ਸੁਆਹ ਹੋ ਗਿਆ।