ਲੁਧਿਆਣਾ ਦੇ ਬੈਂਸ ਭਰਾਵਾਂ ਦੇ ਜਲਦ ਹੀ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ। ਸੂਤਰਾਂ ਅਨੁਸਾਰ ਬੈਂਸ ਦੀਆਂ ਕੁਝ ਸ਼ਰਤਾਂ ਹਨ, ਜਿਸ ਕਾਰਨ ਭਾਜਪਾ ਵਿਚ ਸ਼ਾਮਲ ਹੋਣ ਵਿਚ ਦਿੱਕਤ ਆ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਵਿੱਚ ਇਹ ਸਿਆਸੀ ਧਮਾਕਾ ਜਲਦੀ ਹੀ ਹੋ ਸਕਦਾ ਹੈ। ਦੱਸ ਦੇਈਏ ਕਿ ਜਲੰਧਰ ਉਪ ਚੋਣ ਵਿੱਚ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਭਾਜਪਾ ਦਾ ਸਮਰਥਨ ਕੀਤਾ ਸੀ। ਇਸ ਕਾਰਨ ਭਾਜਪਾ ਆਗੂਆਂ ਨਾਲ ਉਨ੍ਹਾਂ ਦੀ ਨੇੜਤਾ ਹੈ।