ਲੁਧਿਆਣਾ : ਪੰਜਾਬ ‘ਚ ਗੋਲੀ ਮਾਰਨ ਅਤੇ ਧਮਕੀ ਦੇਣ ਵਾਲੀਆਂ ਵਾਰਦਾਤਾਂ ਰੁੱਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਅਜਿਹੇ ਮਾਮਲੇ ਸੂਬੇ ‘ਚ ਦਿਨ-ਬ-ਦਿਨ ਵੱਧਦੇ ਜਾ ਰਹੇ ਹਨ। ਫਿਰੋਜ਼ ਗਾਂਧੀ ਮਾਰਕੀਟ ‘ਚ ਇੱਕ ਨਿੱਜੀ ਬੈਂਕ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਗੋਲੀ ਮੈਨੇਜਰ ਦੇ ਸੱਜੇ ਹੱਥ ‘ਚ ਲੱਗੀ। ਉਸਦੇ ਸਾਥੀ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚੇ। ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖ਼ਮੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਡਿਵੀਜ਼ਨ ਨੰਬਰ 5 ਪੁਲਿਸ ਸਟੇਸ਼ਨ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।