ਲੁਧਿਆਣਾ ਦੇ ਪੱਖੋਵਾਲ ਰੋਡ ਲਲਤੋਂ ਪੁਲਿਸ ਚੌਕੀ ਨੇੜੇ ਨਾਕਾਬੰਦੀ ਦੌਰਾਨ ਬਾਈਕ ‘ਤੇ ਆ ਰਹੇ 2 ਨੌਜਵਾਨਾਂ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ। ਬਾਈਕ ਰੋਕਣ ਦੀ ਬਜਾਏ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕਰ ਦਿੱਤੀ।
ਪੁਲਿਸ ਅਧਿਕਾਰੀਆਂ ਦਾ ਤਾਂ ਬਚਾਅ ਹੋ ਗਿਆ ਪਰ ਨਾਕੇ ‘ਤੇ ਪੁਲਿਸ ਮੁਲਾਜ਼ਮਾਂ ਦੀ ਮਦਦ ਕਰ ਰਹੇ ਇਕ ਵਿਅਕਤੀ ਦੇ ਗੋਲੀ ਲੱਗ ਗਈ। ਉਸ ਵਿਅਕਤੀ ਨੂੰ ਤੁਰੰਤ ਸੀਐੱਮਸੀ ਹਸਪਤਾਲ ਭੇਜਿਆ ਗਿਆ। ਜ਼ਖਮੀ ਵਿਅਕਤੀ ਦੀ ਪਿੱਠ ਤੇ ਪੇਟ ਵਿਚ ਗੋਲੀ ਲੱਗੀ ਹੈ। ਬਾਈਕ ਸਵਾਰ ਦੋਵੇਂ ਬਦਮਾਸ਼ ਨਾਕਾ ਤੋੜ ਕੇ ਫਰਾਰ ਹੋ ਗਏ।
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੀ ਐੱਸਐੱਚਓ ਅਵਨੀਤ ਕੌਰ ਨੇ ਦੱਸਿਆ ਕਿ ਪੀਸੀਆਰ ਜ਼ੋਨ ਇੰਚਾਰਜ ਇੰਸਪੈਕਟਰ ਸੁਨੀਤਾ ਨੇ ਨਾਕਾਬੰਦੀ ਕੀਤੀ ਹੋਈ ਸੀ। ਉਦੋਂ ਹੀ ਗਲਤ ਸਾਈਡ ਤੋਂ ਬਾਈਕ ‘ਤੇ ਆ ਰਹੇ 2 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਬਦਮਾਸ਼ਾਂ ਨੇ ਬਾਈਕ ਹੌਲੀ ਕਰਕੇ ਅਚਾਨਕ ਤੇਜ਼ ਭਜਾ ਗਈ।