ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਕੋਰਟ ਕੰਪਲੈਕਸ ਦੇ ਬਾਹਰ ਕੂੜੇ ਦੇ ਡੰਪ ‘ਚ ਅੱਗ ਲੱਗਣ ਕਾਰਨ ਕੱਚ ਦੀ ਬੋਤਲ ਫਟ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਨਾਲ ਉੱਥੇ ਖੜ੍ਹਾ ਇਕ ਨੌਜਵਾਨ ਜ਼ਖਮੀ ਹੋ ਗਿਆ। ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਵਿੱਚ ਹਫੜਾ-ਦਫੜੀ ਮਚ ਗਈ।
ਦੱਸ ਦਈਏ ਕਿ ਵੱਖ-ਵੱਖ ਕੇਸਾਂ ਵਿੱਚ ਮੁਲਜ਼ਮਾਂ ਕੋਲੋਂ ਬਰਾਮਦ ਹੋਇਆ ਸਾਮਾਨ ਨਵੀਂ ਅਦਾਲਤ ਵਿੱਚ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੂੜੇ ਦੇ ਢੇਰ ਵਿੱਚ ਕੱਚ ਦੀ ਬੋਤਲ ਵੀ ਪਈ ਸੀ। ਕੱਚ ਦੀ ਬੋਤਲ ‘ਚ ਗੈਸ ਭਰੀ ਹੋਈ ਕਾਰਨ ਜ਼ੋਰਦਾਰ ਧਮਾਕਾ ਹੋਇਆ।