Sunday, December 22, 2024
spot_img

ਲੁਧਿਆਣਾ ‘ਚ ਪੈਟਰੋਲ ਪੰਪ ਦੇ ਮੈਨੇਜਰ ਦੀ ਲੁੱਟ ਦਾ ਮਾਮਲਾ ਸੁਲਝਿਆ : 10 ਸਾਲ ਪੁਰਾਣਾ ਸਹਾਇਕ ਨਿਕਲਿਆ ਮਾਸਟਰਮਾਈਂਡ

Must read

ਬੀਤੇ ਦਿਨ ਲੁਧਿਆਣਾ ਦੇ ਢੋਲੇਵਾਲ ਨੇੜੇ ਇੱਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਉਸ ਦੇ ਸਹਾਇਕ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਲੁੱਟ ਲਿਆ। ਮੁਲਜ਼ਮਾਂ ਨੇ ਉਸ ਕੋਲੋਂ 25 ਲੱਖ ਰੁਪਏ ਵਾਲਾ ਬੈਗ ਖੋਹ ਲਿਆ। ਸੂਤਰਾਂ ਮੁਤਾਬਕ ਪੁਲਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 10 ਸਾਲਾ ਸਹਾਇਕ ਮੈਨੇਜਰ ਮਲਕੀਤ ਦੇ ਇਰਾਦੇ ਮਾੜੇ ਨਿਕਲੇ। ਉਸ ਨੇ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਦੱਸ ਦਈਏ ਕਿ ਬੈਗ ਵਿੱਚ ਕਰੀਬ 25 ਲੱਖ ਰੁਪਏ ਸਨ। ਪੈਟਰੋਲ ਪੰਪ ਦੇ ਦੋ ਮੁਲਾਜ਼ਮ ਢੋਲੇਵਾਲ ਸਥਿਤ ਐਸਬੀਆਈ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਸਨ। ਬਾਈਕ ਸਵਾਰ ਦੋ ਲੁਟੇਰੇ ਬੈਂਕ ਦੇ ਬਾਹਰ ਆਏ, ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ ਸਨ।

ਏਡੀਸੀਪੀ ਸੋਹੇਲ ਕਾਸਿਮ ਮੀਰ, ਏਸੀਪੀ ਸੰਦੀਪ ਵਢੇਰਾ ਅਤੇ ਹੋਰ ਅਧਿਕਾਰੀ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੇ। ਏਸੀਪੀ ਨੇ ਦੱਸਿਆ ਕਿ ਕੁਝ ਸ਼ੱਕੀਆਂ ਦੀ ਪਛਾਣ ਕਰ ਲਈ ਗਈ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਐਂਟਰੀ-ਐਗਜ਼ਿਟ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਇਹ ਮੰਨ ਰਹੀ ਹੈ ਕਿ ਉਕਤ ਮੁਲਜ਼ਮ ਪੈਟਰੋਲ ਪੰਪ ਨੇੜੇ ਤੋਂ ਮੈਨੇਜਰ ਦੀ ਕਾਰ ਦਾ ਪਿੱਛਾ ਕਰ ਰਹੇ ਸਨ।

ਘਟਨਾ ਦਾ ਸ਼ਿਕਾਰ ਹੋਏ ਦੋਵੇਂ ਮੁਲਾਜ਼ਮ ਲੁਧਿਆਣਾ ਦੇ ਚੰਡੀਗੜ੍ਹ ਰੋਡ ’ਤੇ ਸਥਿਤ ਆਹੂਜਾ ਫਿਲਿੰਗ ਸਟੇਸ਼ਨ (ਪੈਟਰੋਲ ਪੰਪ) ਦੇ ਮੁਲਾਜ਼ਮ ਸਨ। ਮੈਨੇਜਰ ਪ੍ਰਦੀਪ ਕੁਮਾਰ ਆਪਣੇ ਸਾਥੀ ਮਲਕੀਤ ਸਿੰਘ ਨਾਲ ਆਪਣੀ ਸਵਿਫਟ ਕਾਰ ‘ਚ ਰੋਜ਼ਾਨਾ ਦੀ ਤਰ੍ਹਾਂ ਪੈਸੇ ਜਮ੍ਹਾ ਕਰਵਾਉਣ ਆਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article