Friday, January 17, 2025
spot_img

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਲੁਧਿਆਣਾ ਵਿੱਚ ਪਹਿਲੀ ਵਾਰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

Must read

ਲੁਧਿਆਣਾ : ਚੰਡੀਗੜ੍ਹ ਤੋਂ ਰੱਦ ਕਰਕੇ ਲੁਧਿਆਣਾ ਦੇ ਸਰਕਟ ਹਾਊਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਬਾਹਰ ਲੁਧਿਆਣਾ ਵਿੱਚ ਇਹ ਕੈਬਨਿਟ ਦੀ ਪਹਿਲੀ ਮੀਟਿੰਗ ਕੀਤੀ ਗਈ ਹੈ। ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਅਗਾਮੀ ਮੀਟਿੰਗ ਮੋਗਾ, ਮੁਕਤਸਰ ,ਹੁਸ਼ਿਆਰਪੁਰ, ਅਤੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਸਮੇਤ ਕਈ ਪਿੰਡਾਂ ਵਿੱਚ ਕੀਤੀਆਂ ਜਾਣਗੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਆਖਿਆ ਕਿ ਉਹ ਪੰਜਾਬ ਦੀ ਜਨਤਾ ਦੇ ਹੱਕ ਵਿੱਚ ਫ਼ੈਸਲੇ ਲੈਂਦੇ ਹਨ। ਅੱਜ ਦੀ ਮੀਟਿੰਗ ਵਿੱਚ ਲੋਕਲ ਆਡਿਟ ਟੀਮ ਵਿੱਚ 87 ਪੋਸਟਾਂ ਭਰਨ ਦੀ ਗੱਲ ਹੋਈ ਹੈ। ਸਪੋਰਟਸ ਡਿਪਾਰਟਮੈਂਟ ਦੇ ਰੂਲਾਂ ਸਬੰਧੀ ਵੀ ਫੈਸਲਾ ਲਿਆ ਗਿਆ ਹੈ। ਕੈਬਨਿਟ ਮੀਟਿੰਗ ਵਿੱਚ ਗਡਵਾਸੂ ਮਾਸਟਰ ਕੇਡਰ ਦੇ ਮੁਲਾਜ਼ਮਾਂ ਨੂੰ ਮਨਜ਼ੂਰੀ ਮਿਲੀ ਹੈ। ਇਸਦੇ ਨਾਲ ਹੀ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ਵਿੱਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਰਲਿਆ ਗ਼ੈਰ ਲੈਬਾਰਟਰੀ ਵਾਸਤੇ ਪੱਕੇ ਮੁਲਾਜ਼ਮ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸਦੇ ਨਾਲ ਨਸ਼ਿਆਂ ਨਾਲ ਲੜਨ ਵਿਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੇ ਹੋਏ ਤਨਖਾਹ ਦੇ ਸਕਦੀ ਹੈ ਪਹਿਲੀ ਜਨਵਰੀ ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਮਜ਼ਦੂਰਾਂ ਦੇ ਹੱਕ ਵਿਚ ਫੈਸਲਾ ਲੈਂਦੇ ਹੋਏ ਕਿਸਾਨਾਂ ਤੋਂ 10 ਫੀਸਦੀ ਮੁਆਵਜ਼ਾ ਅਤੇ ਖੇਤ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਇਹ ਕਿਸਾਨਾਂ ਨੂੰ ਪੰਦਰਾਂ ਪੰਦਰਾਂ ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਹਨ। ਕਾਬਲੇਗੌਰ ਹੈ ਕਿ ਇਸ ਤਰ੍ਹਾਂ ਦੀਆਂ ਕੈਬਨਿਟ ਮੀਟਿੰਗ ਕਾਂਗਰਸ ਸਰਕਾਰ ਦੇ ਵੇਲੇ ਵੀ ਕੀਤੀਆਂ ਗਈਆਂ ਸਨ। ਚੰਡੀਗੜ੍ਹ ਤੋਂ ਬਾਹਰ ਹੈ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨ ਪੁਰ ਲੋਧੀ ਅਤੇ ਭਗਵੰਤ ਮਾਨ ਤੋਂ ਪਹਿਲਾਂ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿੱਚ ਕੈਬਨਿਟ ਦੀ ਮੀਟਿੰਗ ਕੀਤੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article