ਲੁਧਿਆਣਾ ‘ਚ ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਸਮਾਜ ਸੇਵੀ ਡਾ: ਗੁਰਿੰਦਰ ਸਿੰਘ ਰੰਗਰੇਟਾ ਦੇ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਦੱਸ ਦਈਏ ਕਿ ਪੁਲਿਸ ਨੇ ਰੰਗਰੇਟਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀਪੀ ਸੁਖਵਿੰਦਰ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ ਜਿਸ ਵਿੱਚ ਡਾ: ਗੁਰਿੰਦਰ ਸਿੰਘ ਰੰਗਰੇਟਾ ਨੇ ਉਸ ਪੋਸਟ ‘ਤੇ ਟਿੱਪਣੀ ਕਰਦਿਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਅਤੇ ਉਸ ਪੋਸਟ ‘ਤੇ ਉਸ ਨੇ ਆਪਣੀ ਮਾਂ ਅਤੇ ਭੈਣ ਨੂੰ ਗਾਲ੍ਹਾਂ ਕੱਢੀਆਂ।
ਮਿਲੀ ਜਾਣਕਾਰੀ ਮੁਤਾਬਿਕ ਸੁਖਵਿੰਦਰ ਸਿੰਘ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਉਸ ਨੇ ਉਨ੍ਹਾਂ ਨੂੰ ਉਹ ਪੋਸਟ ਵੀ ਦਿਖਾਈ ਜਿਸ ਵਿੱਚ ਰੰਗਰੇਟਾ ਨੇ ਉਸ ਨਾਲ ਦੁਰਵਿਵਹਾਰ ਕੀਤਾ ਸੀ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਮੁਲਜ਼ਮ ਡਾਕਟਰ ਰੰਗਰੇਟਾ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 354, 294, 509, 506 ਆਈਪੀਸੀ, 67, 67-ਏ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਣਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।