ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਵਿਰੋਧੀ ਸਿਆਸੀ ਧਿਰ ਦੇ ਆਗੂਆਂ ਨਾਲ ਡਿਬੇਟ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਬੇਟ ਦਾ ਨਾਮ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, “ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ” ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ‘ਚ ਰਹੀਆਂ ਆਪਣਾ ਪੱਖ ਰੱਖਣਗੀਆਂ…ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ…ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲ੍ਹਾ ਸੱਦਾ
“ਪੰਜਾਬ ਮੰਗਦਾ ਜਵਾਬ”