ਕੈਨੇਡਾ ਨੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਨਸੀਹਤ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਟੱਡੀ ਵੀਜ਼ਾ ਭਵਿੱਖ ‘ਚ ਨਾਗਰਿਕਤਾਂ ਦੀ ਗਰੰਟੀ ਨਹੀਂ ਇਸ ਲਈ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਹੁਨਰ ਲੈ ਕੇ ਆਪਣੇ ਮੁਲਕ ਵਾਪਿਸ ਪਰਤ ਜਾਣਾ ਚਾਹੀਦਾ ਹੈ। ਦੱਸ ਦਈਏ ਪੋਸਟ ਗ੍ਰੇਜੂਏਸ਼ਨ ਅਤੇ ਵਰਕ ਪਰਮਿਟ ਖ਼ਤਮ ਖਿਲਾਫ਼ ਵਿਦਿਆਰਥੀਆਂ ‘ਚ ਰੋਸ ਹੈ ਅਤੇ ਉਨ੍ਹਾਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਇਮੀਗ੍ਰੇਸ਼ਨ ਮੰਤਰੀ ਮਿਲਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਆਪਣੇ ਮੁਲਕਾਂ ਨੂੰ ਪਰਤਣ ਦਾ ਸੁਨੇਹਾ ਦਿੱਤਾ ਗਿਆ ਹੈ।