Monday, February 9, 2026
spot_img

ਸਰਕਾਰੀ ਸਨਮਾਨਾ ਨਾਲ ਕੀਤਾ ਗਿਆ ਸ਼ਹੀਦ ਪ੍ਰਗਟ ਸਿੰਘ ਦਾ ਅੰਤਿਮ ਸੰਸਕਾਰ

Must read

ਬੀਤੀ ਕੱਲ੍ਹ ਸ਼੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਰਮਦਾਸ ਵਿਖੇ ਪਹੁੰਚੀ ਹੈ ਜਿੱਥੇ ਸਰਕਾਰੀ ਸਨਮਾਨਾ ਨਾਲ ਪ੍ਰਗਟ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਸ਼ਹੀਦ ਪ੍ਰਗਟ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਸਮਾਜਿਕ ਅਤੇ ਰਾਜਨੀਤਿਕ ਆਗੂ ਵੀ ਮੌਜੂਦ ਰਹੇ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੌਕੇ ‘ਤੇ ਪਹੁੰਚੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article